ਕਾਨਪੁਰ, 8 ਜੂਨ
ਇਥੇ ਅੱਜ ਰਾਤ ਬੱਸ ਤੇ ਟਿੱਪਰ ਦੀ ਸਿੱਧੀ ਟੱਕਰ ਹੋ ਗਈ ਜਿਸ ਤੋਂ ਬਾਅਦ ਬੱਸ ਪਲਟ ਗਈ। ਇਸ ਹਾਦਸੇ ਕਾਰਨ 16 ਜਣਿਆਂ ਦੀ ਮੌਤ ਹੋ ਗਈ ਹੈ ਤੇ ਛੇ ਜ਼ਖਮੀ ਹੋ ਗਏ ਹਨ। ਇਹ ਜਾਣਕਾਰੀ ਮਿਲੀ ਹੈ ਕਿ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਬੱਸ ਕਾਨਪੁਰ ਤੋਂ ਅਹਿਮਦਾਬਾਦ ਜਾ ਰਹੀ ਸੀ ਜਿਸ ਦੀ ਸਚੇਂਦੀ ਕੋਲ ਟਿੱਪਰ ਨਾਲ ਟੱਕਰ ਹੋ ਗਈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮਰਨ ਵਾਲਿਆਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਹਰੇਕ ਦੇਣ ਦਾ ਐਲਾਨ ਕੀਤਾ ਤੇ ਉਨ੍ਹਾਂ ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪੀੜਤ ਪਰਿਵਾਰਾਂ ਲਈ ਵੀ 2-2 ਲੱਖ ਰੁਪਏ ਤੇ ਜ਼ਖਮੀਆਂ ਲਈ 50-50 ਹਜ਼ਾਰ ਮੁਆਵਜ਼ਾ ਐਲਾਨਿਆ ਹੈ।