ਨਵੀਂ ਦਿੱਲੀ, 8 ਜੂਨ
ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਭਾਜਪਾ ਵਿਧਾਇਕ ਸ਼ੁਭੇਂਦੂ ਅਧਿਕਾਰੀ ਨੇ ਰਾਹਤ ਸਮੱਗਰੀ ਮਾਮਲੇ ਵਿੱਚ ਐੱਫਆਈਆਰ ਦਰਜ ਹੋਣ ਤੋਂ ਬਾਅਦ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਪਾਰਟੀ ਸੂਤਰਾਂ ਨੇ ਕਿਹਾ ਕਿ ਰਾਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਨ ਤੋਂ ਬਾਅਦ ਸ਼ਾਹ ਨਾਲ ਅਧਿਕਾਰਤ ਦੀ ਇਹ ਪਹਿਲੀ ਮੁਲਾਕਾਤ ਹੈ। ਉਨ੍ਹਾਂ ਕੇਂਦਰੀ ਮੰਤਰੀ ਮਨਸੁਖ ਮੰਡਵੀਆ ਨਾਲ ਵੀ ਮੁਲਾਕਾਤ ਕੀਤੀ।