ਮਨੋਜ ਸ਼ਰਮਾ
ਬਠਿੰਡਾ, 8 ਜੂਨ
ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੱਦੇ ’ਤੇ ਇਥੇ ਬਠਿੰਡਾ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਚਿਲਡਰਨ ਪਾਰਕ ਤੋਂ ਮਿੰਨੀ ਸੈਕਟਰੀੲਏਟ ਤੱਕ ਰੋਸ ਰੈਲੀ ਕੀਤੀ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ। ਸਾਂਝੇ ਫਰੰਟ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਪੇ ਕਮਿਸ਼ਨ ਦੀ ਰਿਪੋਰਟ ਜਾਰੀ ਕੀਤੀ ਜਾਵੇ, ਹਰ ਵਿਭਾਗ ਵਿੱਚ ਕੰਮ ਕਰਨ ਵਾਲੇ ਕੱਚੇ ਕਾਮੇ ਮੁਲਜ਼ਮਾਂ ਨੂੰ ਪੱਕਾ ਕੀਤਾ ਜਾਵੇ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਇਸ ਮੌਕੇ ਸੱਜਣ ਸਿੰਘ, ਸੁਖਦੇਵ ਸਿੰਘ ਬੜੀ,ਕੁਲਵੰਤ ਸਿੰਘ ਕਿੰਗਰਾ ਅਤੇ ਗੁਰਦੀਪ ਸਿੰਘ ਬਰਾੜ ਦੇ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਪ੍ਰਦਰਸ਼ਨ ਵਿੱਚ ਦਰਸ਼ਨ ਸਿੰਘ ਮੌੜ ਪੈਨਸ਼ਨਰ ਅਸੋਸੀਏਸ਼ਨ, ਮਨਜੀਤ ਸਿੰਘ, ਮੱਖਣ ਸਿੰਘ ਖੰਗਣਵਾਲ,ਐੱਸ ਯਾਦਵ, ਸੰਜੀਵ ਕੁਮਾਰ, ਪ੍ਰੇਮ ਕੁਮਾਰ, ਨੈਬ ਸਿੰਘ ਥਰਮਲ,ਪ੍ਰਕਾਸ਼ ਸਿੰਘ, ਸਿਕੰਦਰ ਸਿੰਘ,ਕਿਸ਼ੋਰ ਚੰਦ, ਰਵੀ ਕੁਮਾਰ, ਗਗਨਦੀਪ ਸਿੰਘ, ਰਣਜੀਤ ਸਿੰਘ, ਕੇਵਲ ਸਿੰਘ, ਜਗਸੀਰ ਸਿੰਘ ਸੀਰਾ, ਬਲਰਾਜ ਸਿੰਘ ਮੌੜ, ਹੰਸ ਰਾਜ ਬੀਜਵਾ (ਰਾਣਾ), ਜੀਤ ਰਾਮ ਦੋਦੜਾ, ਹਰਵਿੰਦਰ ਸਿੰਘ ਆਗੂਆਂ ਨੇ ਭਾਗ ਲਿਆ।