ਮੁੰਬਈ, 9 ਜੂਨ
ਸੀਨੀਅਰ ਅਦਾਕਾਰ ਦਿਲੀਪ ਕੁਮਾਰ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਛੇਤੀ ਹੀ ਹਸਪਤਾਲੋਂ ਛੁੱਟੀ ਮਿਲਣ ਦੀ ਉਮੀਦ ਹੈ। ਦਿਲੀਪ ਕੁਮਾਰ ਦਾ ਇਲਾਜ ਕਰ ਰਹੇ ਛਾਤੀ ਰੋਗ ਮਾਹਿਰ ਡਾ. ਜਲੀਲ ਪਾਰਕਰ ਨੇ ਕਿਹਾ ਕਿ ਉਨ੍ਹਾਂ ਦੇ ਫੇਫੜਿਆਂ ਦੇ ਬਾਹਰ ਜਮ੍ਹਾਂ ਤਰਲ ਪਦਾਰਥ ਸਫਲਤਾ ਨਾਲ ਕੱਢ ਦਿੱਤਾ ਗਿਆ ਹੈ। ਪਾਰਕਰ ਨੇ ਕਿਹਾ ਕਿ ਜੇ ਉਨ੍ਹਾਂ ਦੀ ਹਾਲਤ ਸਥਿਰ ਰਹਿੰਦੀ ਹੈ ਤਾਂ ਉਨ੍ਹਾਂ ਨੂੰ ਵੀਰਵਾਰ ਨੂੰ ਛੁੱਟੀ ਦੇ ਦਿੱਤੀ ਜਾਵੇਗੀ। ਦਿਲੀਪ ਕੁਮਾਰ(98) ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ’ਤੇ ਐਤਵਾਰ ਨੂੰ ਖਾਰ ਦੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਸੀ। -ਏਜੰਸੀ