ਮੋਗਾ: ਪੰਜਾਬ ਸਟੂਡੈਂਟਸ ਯੂਨੀਅਨ ਸੂਬਾ ਆਗੂ ਮੋਹਨ ਸਿੰਘ ਔਲਖ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਸਕੂਲ ਕਾਲਜ ਖੋਲ੍ਹਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਡੀਸੀ ਮੋਗਾ ਨੂੰ ਮੰਗ ਪੱਤਰ ਦੇਣ ਗਏ ਪਰ ਕੋਈ ਵੀ ਅਧਿਕਾਰੀ ਨਾ ਮਿਲਣ ’ਤੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਪੀਐੱਸਯੂ ਆਗੂ ਔਲਖ ਨੇ ਕਿਹਾ ਕਿ ਵਿਦਿਆਰਥੀ ਪਿਛਲੇ ਡੇਢ ਸਾਲ ਤੋਂ ਵਿਦਿਅਕ ਅਦਾਰੇ ਬੰਦ ਹੋਣ ਕਾਰਨ ਪੜਾਈ ਦਾ ਨੁਕਸਾਨ ਝੱਲ ਰਹੇ ਹਨ। ਉਨ੍ਹਾਂ ਆਨਲਾਈਨ ਮਾਧਿਅਮ ਨਾਲ ਪੜ੍ਹਾਈ ਹੋ ਰਹੀ ਹੈ ਉਹ ਕਾਰਗਾਰ ਸਾਬਤ ਨਹੀਂ ਹੋਈ। -ਨਿੱਜੀ ਪੱਤਰ ਪ੍ਰੇਰਕ