ਪੱਤਰ ਪ੍ਰੇਰਕ
ਯਮੁਨਾਨਗਰ, 8 ਜੂਨ
ਭਾਜਪਾ ਹਰਿਆਣਾ ਦੀ ਉੱਘੀ ਆਗੂ ਤੇ ਸਾਬਕਾ ਸਿਹਤ ਮੰਤਰੀ ਡਾ. ਕਮਲਾ ਵਰਮਾ ਦਾ ਅੱਜ ਦੇਹਾਂਤ ਹੋ ਗਿਆ। ਕਰੋਨਾ ਅਤੇ ਬਲੈਕ ਫੰਗਸ ਦੀ ਲਪੇਟ ਵਿੱਚ ਆਉਣ ਕਾਰਨ ਉਨ੍ਹਾਂ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਮਗਰੋਂ ਉਨ੍ਹਾਂ ਨੂੰ ਯਮੁਨਾ ਨਗਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੂੰ ਬਲੈਕ ਫੰਗਸ ਹੋਣ ਦੀ ਪੁਸ਼ਟੀ ਹੋਈ ਸੀ। ਡਾ. ਈਸ਼ ਕਾਲੜਾ ਨੇ ਦੱਸਿਆ ਕਿ ਅੱਜ ਸ਼ਾਮ ਉਨ੍ਹਾਂ ਦਾ ਦੇਹਾਂਤ ਹੋ ਗਿਆ।