ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 10 ਜੂਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹਲਕੇ ਪਟਿਆਲਾ ਵਿੱਚ ਅੱਜ ਐੱਨਐੱਸਕਿਊਐੱਫ ਵੋਕੇਸ਼ਨਲ ਅਧਿਆਪਕ ਯੂਨੀਅਨ ਦੇ ਮੈਂਬਰਾਂ ਨੇ ਰੁਜ਼ਗਾਰ ਲਈ ਰੋਸ ਵਜੋਂ ਜੁੱਤੇ ਪਾਲਿਸ਼ ਕੀਤੇ। ਉਨ੍ਹਾਂ ਕਿਹਾ ਕਿ ਘਰ ਘਰ ਰੁਜ਼ਗਾਰ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਕਾਂਗਰਸ ਨੇ ਯੋਗਤਾ ਪ੍ਰਾਪਤ ਨੌਜਵਾਨਾਂ ਤੇ ਮੁਟਿਆਰਾਂ ਨੂੰ ਨੌਕਰੀਆਂ ਨਹੀਂ ਦਿੱਤੀ। ਸਰਕਾਰ ਨੂੰ ਸ਼ਰਮਸਾਰ ਕਰਨ ਲਈ ਉਹ ਅੱਜ ਜੁੱਤੇ ਪਾਲਿਸ਼ ਕਰ ਰਹੇ ਹਨ।