ਗੁਰਨਾਮ ਸਿੰਘ ਚੌਹਾਨ
ਪਾਤੜਾਂ, 10 ਜੂਨ
ਸ਼ਹਿਰ ਦੇ ਜਾਖਲ ਰੋਡ ਉਤੇ ਮੋਟਰਸਾਈਕਲ ’ਤੇ ਬੱਸ ਦਰਮਿਆਨ ਹੋਈ ਟੱਕਰ ਵਿੱਚ ਦੋ ਵਿਅਕਤੀਆਂ ਦੀ ਮੌਤ ਮੌਕੇ ਉੱਤੇ ਹੋ ਗਈ ਹੈ। ਸ਼ਹਿਰ ਦੇ ਜਾਖਲ ਰੋਡ ਉਤੇ ਗਊਸ਼ਾਲਾ ਦੇ ਨਜ਼ਦੀਕ ਮੋਟਰਸਾਈਕਲ ਤੇ ਪ੍ਰਾਈਵੇਟ ਬੱਸ ਦਰਮਿਆਨ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਅਤੇ ਔਰਤ ਦੀ ਮੌਕੇ ‘ਤੇ ਮੌਤ ਹੋ ਗਈ। ਥਾਣਾ ਪਾਤੜਾਂ ਦੇ ਮੁਖੀ ਰਣਵੀਰ ਸਿੰਘ ਦੀ ਅਗਵਾਈ ਵਿਚ ਪੁੱਜੀ ਪੁਲੀਸ ਪਾਰਟੀ ਨੇ ਇਸ ਸਬੰਧੀ ਕਾਰਵਾਈ ਕਰਦਿਆਂ ਮ੍ਰਿਤਕਾਂ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ ।