ਪਠਾਨਕੋਟ: ਨਗਰ ਨਿਗਮ ਦੇ ਮੇਅਰ ਪੰਨਾ ਲਾਲ ਭਾਟੀਆ ਅਤੇ ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿੱਜ ਨੇ ਅੱਜ ਨਿਗਮ ਦੀ ਟੀਮ ਨੂੰ ਨਾਲ ਲੈ ਕੇ ਵਾਰਡ ਨੰਬਰ 29 ਦਾ ਦੌਰਾ ਕੀਤਾ ਅਤੇ ਵਾਰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਵਾਰਡ ਵਿੱਚ ਹੋਣ ਵਾਲੇ ਵਿਕਾਸ ਕੰਮਾਂ ਨੂੰ ਸ਼ੁਰੂ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਪੰਨਾ ਲਾਲ ਭਾਟੀਆ ਨੇ ਕਿਹਾ ਕਿ ਵਿਧਾਇਕ ਅਮਿਤ ਵਿਜ ਦੀ ਅਗਵਾਈ ਵਿੱਚ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਧੀਰਜ, ਵਿਸ਼ਾਲਵੀਰ ਅਤੇ ਹੋਰ ਵਾਰਡ ਵਾਸੀ ਹਾਜ਼ਰ ਸਨ। -ਪੱਤਰ ਪ੍ਰੇਰਕ