ਨਵੀਂ ਦਿੱਲੀ, 10 ਜੂਨ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਇੱਥੇ ਸੀਨੀਅਰ ਭਾਜਪਾ ਆਗੂ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਸੂਤਰਾਂ ਅਨੁਸਾਰ ਆਪਣੇ ਇਸ ਦੋ ਦਿਨਾ ਦੌਰੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਨੂੰ ਵੀ ਮਿਲ ਸਕਦੇ ਹਨ। ਸੂਤਰਾਂ ਅਨੁਸਾਰ ਯੋਗੀ ਆਦਿੱਤਿਆਨਾਥ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਗੇ ਜਦਕਿ ਸ੍ਰੀ ਨੱਢਾ ਨਾਲ ਉਨ੍ਹਾਂ ਦੀ ਮੁਲਾਕਾਤ ਅੱਜ ਹੀ ਜਾਂ ਫਿਰ ਭਲਕੇ ਹੋ ਸਕਦੀ ਹੈ। ਹਾਲਾਂਕਿ, ਖ਼ਬਰ ਲਿਖੇ ਜਾਣ ਤੱਕ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਕੇਂਦਰੀ ਮੰਤਰੀ ਸ੍ਰੀ ਸ਼ਾਹ ਦੇ ਨਾਲ ਹੀ ਸਨ। ਇਸ ਦੌਰਾਨ ਭਾਜਪਾ ਦੀ ਭਾਈਵਾਲ ਅਤੇ ਅਪਨਾ ਦਲ (ਐੱਸ) ਦੀ ਆਗੂ ਅਨੂਪ੍ਰਿਯਾ ਪਟੇਲ ਵੀ ਗ੍ਰਹਿ ਮੰਤਰੀ ਦੀ ਰਿਹਾਇਸ਼ ਵਿਖੇ ਪੁੱਜੀ।- ਏਜੰਸੀ