ਨਵੀਂ ਦਿੱਲੀ, 11 ਜੂਨ
ਕੇਂਦਰੀ ਕੈਬਨਿਟ ਵਿਚ ਫੇਰਬਦਲ ਦੇ ਕਿਆਸਾਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਪ੍ਰਧਾਨ ਜੇ.ਪੀ.ਨੱਢਾ ਨਾਲ ਮੁਲਾਕਾਤ ਕੀਤੀ। ਮਈ 2019 ਵਿੱਚ ਸਰਕਾਰ ਬਣਨ ਮਗਰੋਂ ਕੇਂਦਰੀ ਕੈਬਨਿਟ ਵਿਚ ਹੋਣ ਵਾਲਾ ਇਹ ਦੂਜਾ ਫੇਰਬਦਲ ਹੋਵੇਗਾ। ਇਸ ਦੌਰਾਨ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਮਗਰੋਂ ਯੂਪੀ ਕੈਬਨਿਟ ਵਿਚ ਵਾਧੇ ਦੀ ਚੁੰਝ ਚਰਚਾ ਵੀ ਸਿਖਰਾਂ ’ਤੇ ਹੈ। ਸੂਤਰਾਂ ਮੁਤਾਬਕ ਸ੍ਰੀ ਮੋਦੀ ਵੱਲੋਂ ਕੇਂਦਰੀ ਮੰਤਰੀਆਂ ਦੇ ਸਮੂਹਾਂ ਨਾਲ ਵੱਖੋ ਵੱਖਰੇ ਤੌਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। -ਪੀਟੀਆਈ