ਨਿੱਜੀ ਪੱਤਰ ਪ੍ਰੇਰਕ
ਜਲੰਧਰ, 11 ਜੂਨ
ਜ਼ਿਲ੍ਹੇ ਵਿੱਚ ਅੱਜ ਕਰੋਨਾ ਪੀੜਤ ਪੰਜ ਜਣਿਆਂ ਦੀ ਮੌਤ ਹੋ ਗਈ ਜਦਕਿ 101 ਨਵੇਂ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਦੀਆਂ ਰਿਪੋਰਟਾਂ ਜ਼ਿਲ੍ਹੇ ਵਿਚ ਹੁਣ ਤੱਕ 1435 ਮੌਤਾਂ ਹੋ ਚੁੱਕੀਆਂ ਹਨ ਅਤੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 61,793 ਤੱਕ ਪਹੁੰਚ ਗਈ ਹੈ। ਹੁਸ਼ਿਆਰਪੁਰ (ਪੱਤਰ ਪ੍ਰੇਰਕ): ਹੁਸ਼ਿਆਰਪੁਰ ਜ਼ਿਲ੍ਹੇ ’ਚ ਅੱਜ ਕੋਵਿਡ ਦੇ 74 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ, 3 ਮਰੀਜ਼ਾਂ ਦੀ ਮੌਤ ਹੋ ਗਈ।
ਫਗਵਾੜਾ (ਪੱਤਰ ਪ੍ਰੇਰਕ): ਫਗਵਾੜਾ ’ਚ ਕਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ।
ਅੰਮ੍ਰਿਤਸਰ (ਟਨਸ): ਕਰੋਨਾ ਕਾਰਨ ਅੱਜ ਇੱਥੇ 6 ਵਿਅਕਤੀਆ ਦੀ ਮੌਤ ਹੋ ਗਈ ਅਤੇ ਇਸ ਦੌਰਾਨ 103 ਹੋਰ ਨਵੇਂ ਕਰੋਨਾ ਪਾਜ਼ੇਟਿਵ ਮਾਮਲੇ ਆਏ ਹਨ।