ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਜੂਨ
ਕਰੋਨਾ ਕਾਰਨ ਅੱਜ ਇੱਥੇ 6 ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੌਰਾਨ 100 ਹੋਰ ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਇਸ ਦੌਰਾਨ 97 ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ।
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਅੱਜ ਕਰੋਨਾ ਪੀੜਤ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 91 ਨਵੇਂ ਪਾਜ਼ੇਟਿਵ ਕੇਸ ਆਏ ਹਨ।
ਤਰਨ ਤਾਰਨ (ਪੱਤਰ ਪ੍ਰੇਰਕ): ਜ਼ਿਲ੍ਹੇ ਅੰਦਰ ਅੱਜ ਕਰੋਨਾਵਾਇਰਸ ਤੋਂ ਪੀੜਤ ਇਕ ਵਿਅਕਤੀ ਦੀ ਮੌਤ ਹੋ ਗਈ ਜਿਸ ਨਾਲ ਜ਼ਿਲ੍ਹੇ ਵਿੱਚ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 338 ਹੋ ਗਈ ਹੈ| ਅੱਜ ਇਸ ਨੌਂ ਜਣਿਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ|