ਮਨੋਜ ਸ਼ਰਮਾ
ਬਠਿੰਡਾ, 12 ਜੂਨ
ਇਥੇ ਬੀਤੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋਈ ਹੈ ਅਤੇ 79 ਨਵੇਂ ਕੇਸ ਸਾਹਮਣੇ ਆਏ ਹਨ। ਇਸੇ ਦੌਰਾਨ 178 ਕਰੋਨਾ ਮਰੀਜ਼ ਠੀਕ ਹੋਣ ਉਪਰੰਤ ਘਰਾਂ ਨੂੰ ਪਰਤ ਗਏ ਹਨ। ਡਿਪਟੀ ਕਮਿਸ਼ਨਰ ਬੀ. ਸ਼੍ਰੀਨਵਾਸਨ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਕੁੱਲ 3,61,427 ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ’ਚੋਂ 40434 ਪਾਜ਼ੇਟਿਵ ਕੇਸ ਆਏ ਹਨ। ਇਨ੍ਹਾਂ ਵਿੱਚੋਂ 38497 ਕਰੋਨਾ ਮਰੀਜ਼ ਵਾਇਰਸ ’ਤੇ ਫ਼ਤਹਿ ਹਾਸਲ ਕਰਕੇ ਆਪੋ-ਆਪਣੇ ਘਰ ਪਰਤ ਗਏ ਹਨ। ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 954 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 983 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸੇ ਦੌਰਾਨ 854 ਕਰੋਨਾ ਪਾਜ਼ੇਟਿਵ ਲੋਕ ਘਰੇਲੂ ਇਕਾਂਤਵਾਸ ਵਿੱਚ ਹਨ।
ਫ਼ਰੀਦਕੋਟ (ਜਸਵੰਤ ਜੱਸ): ਕਰੋਨਾਵਾਇਰਸ ਕਾਰਨ ਫ਼ਰੀਦਕੋਟ ਵਿੱਚ ਅੱਜ ਚਾਰ ਮੌਤਾਂ ਦੀ ਪੁਸ਼ਟੀ ਹੋਈ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਫ਼ਰੀਦਕੋਟ ਜ਼ਿਲ੍ਹੇ ਵਿੱਚ 291 ਮਰੀਜ਼ਾਂ ਦੀ ਕਰੋਨਾ ਕਰਕੇ ਮੌਤ ਹੋ ਚੁੱਕੀ ਹੈ। ਇਸ ਵੇਲੇ ਫਰੀਦਕੋਟ ਵਿੱਚ ਕਰੋਨਾ ਦੇ 606 ਕੇਸ ਐਕਟਿਵ ਹਨ ਜਦੋਂ ਕਿ ਕੁੱਲ 13329 ਮਰੀਜ਼ਾਂ ਦੀ ਸ਼ਨਾਖਤ ਹੋ ਚੁੱਕੀ ਹੈ।
ਸਿਰਸਾ (ਪ੍ਰਭੂ ਦਿਆਲ): ਜ਼ਿਲ੍ਹਾ ਸਿਰਸਾ ਵਿੱਚ ਅੱਜ ਕਰੋਨਾ ਕਾਰਨ ਦੋ ਮਹਿਲਾਵਾਂ ਸਮੇਤ ਅੱਠ ਜਣਿਆਂ ਦੀ ਮੌਤ ਹੋ ਗਈ ਜਦੋਂਕਿ ਕਰੋਨਾ ਲਾਗ ਦੇ 36 ਨਵੇਂ ਕੇਸ ਆਏ ਹਨ। ਜ਼ਿਲ੍ਹੇ ਵਿੱਚ ਐਕਟਿਵ ਕੇਸ 420 ਹਨ। ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿੱਚ ਅੱਜ ਕਰੋਨਾ ਕਾਰਨ ਦੋ ਮਹਿਲਾਵਾਂ ਸਮੇਤ ਅੱਠ ਜਣਿਆਂ ਦੀ ਮੌਤ ਹੋਈ ਹੈ ਜਦੋਂਕਿ 36 ਨਵੇਂ ਮਾਮਲੇ ਸਾਹਮਣੇ ਆਏ ਹਨ। ਕਰੋਨਾ ਲਾਗ ਤੋਂ ਹੁਣ ਤੱਕ 28,062 ਵਿਅਕਤੀ ਸਿਹਤਯਾਬ ਹੋਏ ਹਨ।