ਅਮਲੋਹ: ਕੈਮਿਸਟ ਐਸੋਸੀਏਸ਼ਨ ਅਮਲੋਹ ਦੇ ਪਿਛਲੇ ਚਾਰ ਸਾਲਾਂ ਤੋਂ ਸਰਬਸੰਮਤੀ ਨਾਲ ਪ੍ਰਧਾਨ ਅਤੇ 15 ਸਾਲਾ ਤੋਂ ਨਗਰ ਕੌਂਸਲ ਅਮਲੋਹ ਦੇ ਕੌਂਸਲਰ ਚੱਲੇ ਆ ਰਹੇ ਡਾ. ਹਰਪ੍ਰੀਤ ਸਿੰਘ ਦੇ ਹੁਣ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਬਣਨ ’ਤੇ ਅੱਜ ਕੈਮਿਸਟ ਐਸੋਸੀਏਸ਼ਨ ਅਮਲੋਹ ਵੱਲੋਂ ਸਨਮਾਨ ਕੀਤਾ ਗਿਆ। ਪ੍ਰੋਗਰਾਮ ਵਿਚ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਮ ਸਰੂਪ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਡਾ. ਹਰਪ੍ਰੀਤ ਸਿੰਘ ਨੇ ਧੰਨਵਾਦ ਕਰਦੇ ਹੋਏ ਭਰੋਸਾ ਦਿੱਤਾ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। -ਪੱਤਰ ਪ੍ਰੇਰਕ