ਚੰਡੀਗੜ੍ਹ (ਟ.ਨ.ਸ.): ਪੰਜਾਬ ਵਿੱਚ ਕਰੋਨਾਵਾਇਰਸ ਕਾਰਨ 24 ਘੰਟਿਆਂ ਵਿੱਚ 49 ਅਤੇ ਹਰਿਆਣਾ ’ਚ 43 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਨਾਲ ਪੰਜਾਬ ਵਿੱਚ ਮਰਨ ਵਾਲਿਆਂ ਦੀ ਗਿਣਤੀ ਦਾ ਅੰਕੜਾ 15,562 ਅਤੇ ਹਰਿਆਣਾ ਵਿੱਚ 8992 ’ਤੇ ਪਹੁੰਚ ਗਿਆ ਹੈ। ਸਿਹਤ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ 958 ਪਾਜ਼ੇਟਿਵ ਕੇਸ ਪਾਏ ਗਏ ਹਨ ਜਦਕਿ 1980 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ਵਿੱਚ 12,981 ਐਕਟਿਵ ਕੇਸ ਹਨ। ਸਿਹਤ ਵਿਭਾਗ ਅਨੁਸਾਰ 24 ਘੰਟਿਆਂ ਦੌਰਾਨ ਅੰਮ੍ਰਿਤਸਰ ’ਚ 7, ਪਟਿਆਲਾ ’ਚ 5, ਗੁਰਦਾਸਪੁਰ, ਜਲੰਧਰ, ਮਾਨਸਾ ’ਚ 4-4, ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਲੁਧਿਆਣਾ ’ਚ 3-3, ਬਠਿੰਡਾ, ਹੁਸ਼ਿਆਰਪੁਰ, ਮੁਕਤਸਰ, ਰੋਪੜ, ਸੰਗਰੂਰ, ਤਰਨ ਤਾਰਨ ’ਚ 2-2, ਬਰਨਾਲਾ, ਫਿਰੋਜ਼ਪੁਰ, ਪਠਾਨਕੋਟ, ਨਵਾਂ ਸ਼ਹਿਰ ’ਚ ਇਕ-ਇਕ ਜਣੇ ਦੀ ਮੌਤ ਕਰੋਨਾ ਕਾਰਨ ਹੋ ਗਈ ਹੈ। ਦੂਜੇ ਪਾਸੇ ਹਰਿਆਣਾ ਵਿੱਚ ਅੱਜ 339 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 821 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਸੂਬੇ ’ਚ 4661 ਐਕਟਿਵ ਕੇਸ ਹਨ।