ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਜੂਨ
ਇੱਥੇ ਅੱਜ ਕਰੋਨਾ ਕਾਰਨ ਦੋ ਮਰੀਜ਼ਾਂ ਦੀ ਮੌਤ ਹੋ ਗਈ ਜਦੋਂ ਕਿ 55 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਮੁਤਾਬਿਕ ਹੁਣ ਤੱਕ ਜ਼ਿਲ੍ਹੇ ਵਿੱਚ ਕਰੋਨਾ ਕਾਰਨ 1541 ਵਿਅਕਤੀਆ ਦੀ ਮੌਤ ਹੋ ਚੁੱਕੀ ਹੈ। ਇਸ ਵੇਲੇ ਜ਼ਿਲ੍ਹੇ ਵਿੱਚ 1597 ਐਕਟਿਵ ਕੇਸ ਹਨ ਜਿਨ੍ਹਾਂ ਦਾ ਵੱਖ ਵੱਖ ਥਾਵਾਂ ’ਤੇ ਇਲਾਜ ਚਲ ਰਿਹਾ ਹੈ। ਇਸ ਦੌਰਾਨ ਅੱਜ 144 ਕਰੋਨਾ ਮਰੀਜ਼ ਇਸ ਬਿਮਾਰੀ ਤੋਂ ਸਿਹਤਯਾਬ ਵੀ ਹੋਏ ਹਨ।
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਅੱਜ ਕਰੋਨਾ ਪੀੜਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 98 ਨਵੇਂ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਦੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਵਿੱਚ ਹੁਣ ਤੱਕ 1444 ਮੌਤਾਂ ਹੋ ਚੁੱਕੀਆਂ ਹਨ ਅਤੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 62,088 ਤੱਕ ਪਹੁੰਚ ਗਈ ਹੈ।
ਫਗਵਾੜਾ (ਪੱਤਰ ਪ੍ਰੇਰਕ): ਇੱਥੇ ਕਰੋਨਾ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਕਰਦਿਆਂ ਐਸ.ਐਮ.ਓ ਡਾ. ਕਮਲ ਕਿਸ਼ੋਰ ਨੇ ਦੱਸਿਆ ਕਿ ਵਿਭਾਗ ਵੱਲੋਂ ਅੱਜ 100 ਨਵੇਂ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਜ਼ਿਲ੍ਹੇ ’ਚ ਅੱਜ ਕੋਵਿਡ ਦੇ 38 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦੋਂ ਕਿ ਦੋ ਮਰੀਜ਼ਾਂ ਦੀ ਮੌਤ ਹੋ ਗਈ। ਸਿਵਲ ਸਰਜਨ ਦਫ਼ਤਰ ਮੁਤਾਬਿਕ ਜ਼ਿਲ੍ਹੇ ’ਚ 471 ਕੇਸ ਐਕਟਿਵ ਹਨ ਅਤੇ 28433 ਮਰੀਜ਼ ਤੰਦਰੁਸਤ ਹੋ ਚੁੱਕੇ ਹਨ।