ਚੰਡੀਗੜ੍ਹ (ਟਨਸ): ਪੰਜਾਬ ਵਿੱਚ ਕਰੋਨਾਵਾਇਰਸ ਕਾਰਨ 24 ਘੰਟਿਆਂ ਵਿੱਚ 33 ਅਤੇ ਹਰਿਆਣਾ ’ਚ 40 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤਰ੍ਹਾਂ ਪੰਜਾਬ ਵਿੱਚ ਮਰਨ ਵਾਲਿਆਂ ਦੀ ਕੁੱਲ ਗਿਣਤੀ 15,602 ਅਤੇ ਹਰਿਆਣਾ ਵਿੱਚ 9032 ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ 629 ਪਾਜ਼ੇਟਿਵ ਕੇਸ ਪਾਏ ਗਏ ਹਨ ਜਦਕਿ 1650 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ ਹੈ। ਇਸ ਸਮੇਂ ਸੂਬੇ ਵਿੱਚ 11,913 ਐਕਟਿਵ ਕੇਸ ਹਨ, ਜਿਨ੍ਹਾਂ ਵਿੱਚੋਂ 2529 ਦਾ ਆਕਸੀਜਨ ਰਾਹੀ, 586 ਦਾ ਐਲ-3 ਆਕਸੀਜਨ ਪ੍ਰਬੰਧ ਰਾਹੀਂ ਇਲਾਜ ਕੀਤਾ ਜਾ ਰਿਹਾ ਹੈ। 188 ਦੀ ਹਾਲਤ ਗੰਭੀਰ ਹੋਣ ਕਰਕੇ ਵੈਂਟੀਲੇਟਰ ਰਾਹੀਂ ਇਲਾਜ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਅਨੁਸਾਰ 24 ਘੰਟਿਆਂ ਦੌਰਾਨ ਪਟਿਆਲਾ ’ਚ 5, ਸੰਗਰੂਰ ’ਚ 4, ਫਿਰੋਜ਼ਪੁਰ, ਜਲੰਧਰ ’ਚ 3-3, ਅੰਮ੍ਰਿਤਸਰ, ਬਰਨਾਲਾ, ਫਾਜ਼ਿਲਕਾ, ਹੁਸ਼ਿਆਰਪੁਰ, ਤਰਨਤਾਰਨ ’ਚ 2-2, ਬਠਿੰਡਾ, ਗੁਰਦਾਸਪੁਰ, ਲੁਧਿਆਣਾ, ਮਾਨਸਾ, ਮੁਹਾਲੀ, ਮੁਕਤਸਰ, ਪਠਾਨਕੋਟ, ਰੋਪੜ ’ਚ ਇਕ-ਇਕ ਜਣੇ ਦੀ ਮੌਤ ਕਰੋਨਾ ਕਾਰਨ ਹੋ ਗਈ ਹੈ।