ਨਿੱਜੀ ਪੱਤਰ ਪ੍ਰੇਰਕ
ਕੋਟਕਪੂਰਾ, 14 ਜੂਨ
ਕਾਂਗਰਸ ਨਾਲ ਜੁੜੇ ਤੇ ਵਪਾਰੀਆਂ ਦੇ ਹੱਕਾਂ ਲਈ ਸੰਘਰਸ਼ਸ਼ੀਲ ਰਹੇ ਓਮਕਾਰ ਗੋਇਲ ਵੱਲੋਂ ਨਗਰ ਸੁਧਾਰ ਟਰੱਸਟ ਕੋਟਕਪੂਰਾ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਗਿਆ। ਇਸ ਤੋਂ ਪਹਿਲਾਂ ਮੁਨਸ਼ੀ ਰਾਮ ਕਟਾਰੀਆ ਧਰਮਸ਼ਾਲਾ ਵਿੱਚ ਹੋਏ ਸਮਾਗਮ ਵਿੱਚ ਕਾਂਗਰਸ ਦੇ ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਅਤੇ ਕਾਂਗਰਸੀ ਆਗੂਆਂ ਅਤੇ ਵਪਾਰਕ, ਧਾਰਮਿਕ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਉਨ੍ਹਾਂ ਨੂੰ ਇਸ ਨਿਯੁਕਤੀ ਲਈ ਵਧਾਈ ਦਿੱਤੀ।