ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਜੂਨ
ਸਥਾਨਕ ਕੇਂਦਰੀ ਜੇਲ੍ਹ ਵਿੱਚੋਂ ਮੁੜ 4 ਮੋਬਾਈਲ ਫੋਨ, ਚਾਰਜਰ ਤੇ ਇਨ੍ਹਾਂ ਦੀਆਂ ਬੈਟਰੀਆਂ ਬਰਾਮਦ ਹੋਈਆਂ ਹਨ। ਪੁਲੀਸ ਨੇ ਇਸ ਮਾਮਲੇ ਵਿੱਚ 2 ਕੈਦੀਆਂ ਨੂੰ ਨਾਮਜ਼ਦ ਕੀਤਾ ਹੈ।
ਇਸ ਸਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਹਾਦਰ ਸਿੰਘ ਨੇ ਥਾਣਾ ਇਸਲਾਮਾਬਾਦ ਦੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਜਾਂਚ ਦੌਰਾਨ ਜੇਲ੍ਹ ਦੇ ਨਸ਼ਾ ਛੁਡਾਊ ਕੇਂਦਰ ਦੇ ਕਮਰੇ ਵਿੱਚੋਂ ਕੈਦੀ ਚਰਨਜੀਤ ਸਿੰਘ ਉਰਫ ਰਾਜੂ ਅਤੇ ਜਨੈਤ ਅਲੀ ਕੋਲੋਂ ਦੋ ਮੋਬਾਈਲ ਫੋਨ ਬਰਾਮਦ ਹੋਏ ਹਨ ਜਦੋਂ ਕਿ ਦੋ ਮੋਬਾਈਲ ਫੋਨ ਇੱਥੇ ਹੀ ਛੁਪਾ ਕੇ ਰੱਖੇ ਹੋਏ ਸਨ। ਪੁਲੀਸ ਨੇ ਦੋਵਾਂ ਕੈਦੀਆਂ ਖਿਲਾਫ ਕੇਸ ਦਰਜ ਕੀਤਾ ਹੈ।