ਪੇਸ਼ਾਵਰ: ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ ਪਖ਼ਤੂਨਖਵਾ ਪ੍ਰਾਂਤ ਵਿਚ ਭਾਰੀ ਮੀਂਹ ਅਤੇ ਤੂਫਾਨ ਕਾਰਨ ਘੱਟੋ-ਘੱਟ ਨੌਂ ਮੌਤਾਂ ਹੋ ਗਈਆਂ ਅਤੇ 17 ਲੋਕ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਸੂਬਾਈ ਆਫ਼ਤ ਪ੍ਰਬੰਧਨ ਅਥਾਰਿਟੀ (ਪੀਡੀਐੱਮਏ) ਨੇ ਅੱਜ ਦਿੱਤੀ। ਪੀਡੀਐੱਮਏ ਨੇ ਕਿਹਾ ਕਿ ਚਿਤਰਾਲ, ਦਿਰ, ਮਾਨਸਿਹਰਾ ਅਤੇ ਸਵਾਤ ਸਮੇਤ ਜ਼ਿਆਦਾਤਰ ਪਹਾੜੀ ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕਰਨ ਵਾਲੇ ਲਗਾਤਾਰ ਮੀਂਹ ਕਾਰਨ ਨੌਂ ਮੌਤਾਂ ਹੋ ਗਈਆਂ ਜਦਕਿ 17 ਲੋਕ ਜ਼ਖ਼ਮੀ ਹੋ ਗਏ। ਆਫ਼ਤ ਪ੍ਰਬੰਧਨ ਕਮੇਟੀ ਨੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਮੀਂਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਹੈ। -ਪੀਟੀਆਈ