ਨਿੱਜੀ ਪੱਤਰ ਪ੍ਰੇਰਕ
ਸਿਰਸਾ, 15 ਜੂਨ
ਸਿੰਜਾਈ ਦੇ ਪਾਣੀ ਦੀ ਮੰਗ ਸਬੰਧੀ ਕਿਸਾਨਾਂ ਨੇ ਸਿੰਜਾਈ ਵਿਭਾਗ ਦੇ ਐੱਸਈ ਦੇ ਦਫ਼ਤਰ ਦਾ ਘਿਰਾਓ ਕਰਕੇ ਧਰਨਾ ਦਿੱਤਾ। ਪ੍ਰਦਰਸ਼ਨਕਾਰੀ ਕਿਸਾਨਾਂ ਦੀ ਅਗਵਾਈ ਹਰਿਆਣਾ ਕਿਸਾਨ ਮੰਚ ਦੇ ਸੂਬਾਈ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂਖੇੜਾ, ਹੈਪੀ ਰਾਣੀਆਂ ਤੇ ਬਾਬਾ ਗੁਰਦੀਪ ਸਿੰਘ ਨੇ ਸਾਂਝੇ ਤੌਰ ’ਤੇ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਨਹਿਰਾਂ ਦੀ ਬੰਦੀ ਕਾਰਨ ਜਿਥੇ ਨਰਮੇ ਕਪਾਹ ਦੀ ਫ਼ਸਲ ਸੁੱਕ ਰਹੀ ਹੈ, ਉਥੇ ਹੀ ਝੋਨੇ ਦੀ ਬਿਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਕਿਸਾਨਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸਾਨਾਂ ਦੀ ਇਹ ਸਮੱਸਿਆ ਜਲਦ ਹੱਲ ਨਾ ਕੀਤੀ ਤਾਂ ਕਿਸਾਨ ਅੰਦੋਲਨ ਨੂੰ ਹੋਰ ਤਿੱਖਾ ਕਰਨਗੇ।