ਪੇਈਚਿੰਗ: ਮੱਧ ਚੀਨ ਦੇ ਹੁਬੇਈ ਸੂਬੇ ਵਿੱਚ ਗੈਸ ਪਾਈਪਲਾਈਨ ਵਿੱਚ ਹੋਏ ਧਮਾਕੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 25 ਹੋ ਗਈ ਹੈ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਹੁਬੇਈ ਸੂਬੇ ਦੀ ਸਰਕਾਰ ਦੇ ਸੂਚਨਾ ਦਫ਼ਤਰ ਅਨੁਸਾਰ ਬਚਾਅ ਤੇ ਮਲਬਾ ਹਟਾਉਣ ਦਾ ਕੰਮ ਅਜੇ ਵੀ ਜਾਰੀ ਹੈ। ਸੂਬੇ ਦੇ ਆਫ਼ਤ ਪ੍ਰਬੰਧਨ ਵਿਭਾਗ ਦੇ ਮੁਖੀ ਸ਼ੀ ਝੇਂਗ ਨੇ ਦੱਸਿਆ ਕਿ ਧਮਾਕੇ ਦੀ ਜਾਂਚ ਲਈ ਟੀਮ ਬਣਾਈ ਗਈ ਹੈ ਤੇ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ’ਚ ਰੱਖ ਕੇ ਜਾਂਚ ਕੀਤੀ ਜਾਵੇਗੀ। -ਪੀਟੀਆਈ