ਪੱਤਰ ਪ੍ਰੇਰਕ
ਭੁਲੱਥ, 15 ਜੂਨ
ਥਾਣਾ ਭੁਲੱਥ ਦੀ ਪੁਲੀਸ ਨੇ ਬੀਤੀ ਸ਼ਾਮ ਨਗਰ ਕੌਂਸਲ ਭੁਲੱਥ ਦੀ ਮੈਂਬਰ ਤੇ ਉਸ ਦੇ ਪਤੀ ਨੂੰ ਨਸ਼ੀਲੀਆਂ ਦਵਾਈਆਂ ਤੇ ਡਰੱਗ ਮਨੀ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਏਐੱਸਪੀ ਭੁਲੱਥ ਅਜੇ ਗਾਂਧੀ ਨੇ ਦੱਸਿਆ ਕਿ ਪੁਲੀਸ ਨੇ ਨਾਕੇ ਦੌਰਾਨ ਜਸਵੰਤ ਸਿੰਘ ਉਰਫ ਭੋਲਾ ਨਾਮੀਂ ਵਿਅਕਤੀ ਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ, ਕੈਪਸੂਲ ਅਤੇ 11,000 ਡਰੱਗ ਮਨੀ ਬਰਾਮਦ ਕੀਤੀ। ਜਾਂਚ ਦੌਰਾਨ ਉਨ੍ਹਾਂ ਦੇ ਘਰੋਂ ਵੀ ਵੱਖ-ਵੱਖ ਤਰ੍ਹਾਂ ਦੀਆਂ ਨਸ਼ੀਲੀਆਂ ਦਵਾਈਆਂ ਤੇ 4,70,000 ਡਰੱਗ ਮਨੀ ਬਰਾਮਦ ਕਰਨ ਉਪਰੰਤ ਉਸਦੀ ਪਤਨੀ ਸਰਬਜੀਤ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।