ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਜੂਨ
ਕਰੋਨਾ ਮਹਾਮਾਰੀ ਦੇ ਚੱਲਦਿਆਂ ਅੱਜ ਇੱਥੇ 3 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਇਸ ਦੌਰਾਨ 40 ਹੋਰ ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਕਰੋਨਾ ਕਾਰਨ ਮਰਨ ਵਾਲੇ 3 ਮਰੀਜ਼ਾਂ ਵਿੱਚ ਇੱਕ ਔਰਤ ਅਤੇ ਦੋ ਮਰਦ ਸ਼ਾਮਲ ਹਨ। ਜ਼ਿਲ੍ਹੇ ਵਿੱਚ ਕਰੋਨਾ ਕਾਰਨ 1547 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਵੇਲੇ ਕਰੋਨਾ ਦੇ 1396 ਐਕਟਿਵ ਕੇਸ ਹਨ, ਜਿਨ੍ਹਾਂ ਦਾ ਇਲਾਜ ਚਲ ਰਿਹਾ ਹੈ। ਇਸ ਦੌਰਾਨ ਅੱਜ 144 ਕਰੋਨਾ ਮਰੀਜ਼ ਸਿਹਤਯਾਬ ਹੋਏ ਹਨ।
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਅੱਜ ਕਰੋਨਾ ਪੀੜਤ ਦੋ ਜਣਿਆਂ ਦੀ ਮੌਤ ਹੋ ਗਈ ਜਦਕਿ 65 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ ਵਿੱਚ ਹੁਣ ਤੱਕ 1450 ਮੌਤਾਂ ਹੋ ਚੁੱਕੀਆਂ ਹਨ ਅਤੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 62,200 ਤੱਕ ਪਹੁੰਚ ਗਈ ਹੈ। ਜ਼ਿਲ੍ਹੇ ਵਿੱਚ ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਅਤੇ ਨਵੇਂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਘਟਣ ਨਾਲ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ ਹੈ।