ਮਨੋਜ ਸ਼ਰਮਾ
ਬਠਿੰਡਾ, 16 ਜੂਨ
ਬਠਿੰਡਾ ਜ਼ਿਲ੍ਹੇ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਪੀੜਤ ਤਿੰਨ ਵਿਅਕਤੀਆਂ ਦੀ ਮੌਤ ਹੋਈ ਹੈ ਅਤੇ 60 ਨਵੇਂ ਕੇਸ ਸਾਹਮਣੇ ਆਏ ਹਨ। ਇਸੇ ਦੌਰਾਨ 88 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਘਰ ਪਰਤ ਗਏ ਹਨ। ਕਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਜ਼ਿਲ੍ਹੇ ਅੰਦਰ ਹੁਣ ਤੱਕ ਕੁੱਲ 3,69,451 ਸੈਂਪਲ ਲਏ ਗਏ ਹਨ ਜਿਨ੍ਹਾਂ ’ਚੋਂ 40,616 ਪਾਜ਼ੇਟਿਵ ਕੇਸ ਆਏ ਤੇ 3,89,44 ਮਰੀਜ਼ ਸਿਹਤਯਾਬ ਹੋਏ ਹਨ। ਜ਼ਿਲ੍ਹੇ ਵਿੱਚ ਕੁੱਲ 676 ਕੇਸ ਐਕਟਿਵ ਹਨ ਤੇ ਹੁਣ ਤੱਕ 996 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 550 ਕਰੋਨਾ ਪਾਜ਼ੇਟਿਵ ਵਿਅਕਤੀ ਘਰੇਲੂ ਇਕਾਂਤਵਾਸ ਵਿਚ ਹਨ।ਇਸੇ ਦੌਰਾਨ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿੱਚ ਬੀਤੇ 24 ਘੰਟਿਆਂ ਦੌਰਾਨ ਮੌਤ ਦਰ, ਘਰੇਲੂ ਇਕਾਂਤਵਾਸ ਤੇ ਐਕਟਿਵ ਕੇਸਾਂ ਵਿੱਚ ਕਮੀ ਦੇਖਣ ਨੂੰ ਮਿਲੀ ਹੈ।
ਮਾਨਸਾ (ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਕਰੋਨਾ ਦੇ 15 ਨਵੇਂ ਪਾਜ਼ੇਟਿਵ ਕੇਸ ਪਾਏ ਗਏ ਹਨ ਅਤੇ ਦੋ ਜਣਿਆਂ ਦੀ ਮੌਤ ਹੋਈ ਹੈ। ਜ਼ਿਲ੍ਹੇ ਵਿੱਚ 308 ਐਕਟਿਵ ਕੇਸ ਹਨ। ਡੀਸੀ ਮਹਿੰਦਰ ਪਾਲ ਨੇ ਦੱਸਿਆ ਕਿ ਮਾਨਸਾ ਵਿੱਚ 6, ਬੁਢਲਾਡਾ ਵਿੱਚ ਇਕ, ਖਿਆਲਾ ਕਲਾਂ ਵਿੱਚ 5 ਅਤੇ ਸਰਦੂਲਗੜ੍ਹ ਵਿੱਚ 3 ਕਰੋਨਾ ਦੇ ਕੇਸ ਆਏ ਹਨ। ਅੱਜ 992 ਲੋਕਾਂ ਦੀ ਸੈਂਪਲਿੰਗ ਕੀਤੀ ਗਈ। ਜ਼ਿਲ੍ਹੇ ਅੰਦਰ ਹੁਣ ਤੱਕ ਕੁੱਲ 15,279 ਕਰੋਨਾ ਪਾਜ਼ੇਟਿਵ ਕੇਸ ਪਾਏ ਜਾ ਚੁੱਕੇ ਹਨ।
ਸਿਰਸਾ (ਪ੍ਰਭੂ ਦਿਆਲ): ਜ਼ਿਲ੍ਹਾ ਸਿਰਸਾ ਵਿੱਚ ਕਰੋਨਾ ਕਾਰਨ ਅੱਜ ਦੋ ਮਹਿਲਾਵਾਂ ਸਮੇਤ ਤਿੰਨ ਜਣਿਆਂ ਦੀ ਮੌਤ ਹੋਈ ਹੈ ਤੇ ਕਰੋਨਾ ਦੇ 17 ਨਵੇਂ ਕੇਸ ਆਏ ਹਨ। ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿੱਚ ਕਰੋਨਾ ਪਾਜ਼ੇਟਿਵ ਦੇ 250 ਸਰਗਰਮ ਕੇਸ ਹਨ। ਹੁਣ ਤੱਕ ਕਰੋਨਾ ਤੋਂ 28292 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ ਜਦੋਂਕਿ ਜ਼ਿਲ੍ਹੇ ਵਿੱਚ 488 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।