ਭਗਵਾਨ ਦਾਸ ਸੰਦਲ
ਦਸੂਹਾ, 16 ਜੂਨ
ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਦਸੂਹਾ ਦੇ ਨਵੇਂ ਥਾਪੇ ਇੰਚਾਰਜ ਕਰਮਬੀਰ ਸਿੰਘ ਘੁੰਮਣ ਵੱਲੋਂ ਕਰਵਾਏ ਧੰਨਵਾਦੀ ਸਮਾਗਮ ਦੌਰਾਨ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਮੋਹਣ ਲਾਲ, ਸਕੱਤਰ ਕਰਮਜੀਤ ਕੌਰ ਸਮੇਤ ਹਲਕੇ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਪ੍ਰਧਾਨ ਮੋਹਣ ਲਾਲ ਨੇ ਕਿਹਾ ਕਿ ਘੁੰਮਣ ਵੱਲੋਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਕਰਕੇ ਹੀ ਹਾਈਕਮਾਨ ਨੇ ਉਨਾਂ ਨੂੰ ਜ਼ਿਲ੍ਹਾ ਯੂਥ ਪ੍ਰਧਾਨਗੀ ਦੇ ਨਾਲ ਨਾਲ ਹਲਕੇ ਦੀ ਵਾਗਡੋਰ ਸੌਂਪੀ ਹੈ।