ਨਿੱਜੀ ਪੱਤਰ ਪ੍ਰੇਰਕ
ਜਲੰਧਰ, 17 ਜੂਨ
ਜ਼ਿਲ੍ਹਾ ਜਲੰਧਰ ਵਿੱਚ ਅੱਜ ਕਰੋਨਾ ਪੀੜਤ ਤਿੰਨ ਜਣਿਆਂ ਦੀ ਮੌਤ ਹੋ ਗਈ ਜਦਕਿ 78 ਨਵੇਂ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਜ਼ਿਲ੍ਹੇ ਵਿੱਚ ਹੁਣ ਤੱਕ 1453 ਮੌਤਾਂ ਹੋ ਚੁੱਕੀਆਂ ਹਨ ਅਤੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 62,278 ਤੱਕ ਪਹੁੰਚ ਗਈ ਹੈ। ਅੰਮ੍ਰਿਤਸਰ(ਟ੍ਰਿਬਿਊਨ ਨਿਊਜ਼ ਸਰਵਿਸ): ਕਰੋਨਾ ਦੇ ਕਾਰਨ ਅੱਜ ਇਥੇ 2 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਇਸ ਦੌਰਾਨ ਅੱਜ 46 ਹੋਰ ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਕਰੋਨਾ ਕਾਰਨ ਅੱਜ ਇੱਕ ਮਰਦ ਅਤੇ ਇੱਕ ਔਰਤ ਮਰੀਜ਼ ਦੀ ਮੌਤ ਹੋਈ ਹੈ, ਜਿਸ ਨਾਲ ਕਰੋਨਾ ਕਰਕੇ ਮਰਨ ਵਾਲਿਆਂ ਦੀ ਗਿਣਤੀ ਵੱਧ ਕੇੇ 1549 ਹੋ ਗਈ ਹੈ । ਇਸ ਦੌਰਾਨ ਅਜ 157 ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ ਅਤੇ ਇਸ ਵੇਲੇ ਜ਼ਿਲ੍ਹੇ ਵਿਚ ਕਰੋਨਾ ਦੇ 1283 ਐਕਟਿਵ ਕੇਸ ਹਨ ।
ਹੁਸ਼ਿਆਰਪੁਰ ਵਿੱਚ ਕੋਵਿਡ-19 ਦੇ 64 ਕੇਸਾਂ ਦੀ ਪੁਸ਼ਟੀ
ਹੁਸ਼ਿਆਰਪੁਰ(ਪੱਤਰ ਪ੍ਰੇਰਕ): ਹੁਸ਼ਿਆਰਪੁਰ ਜ਼ਿਲ੍ਹੇ ’ਚ ਅੱਜ ਕੋਵਿਡ-19 ਦੇ 64 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਜਦੋਂਕਿ 2 ਮਰੀਜ਼ਾਂ ਦੀ ਕੋਵਿਡ-19 ਕਾਰਨ ਮੌਤ ਹੋ ਗਈ। ਸਿਵਲ ਸਰਜਨ ਦਫ਼ਤਰ ਤੋਂ ਜਾਰੀ ਸੂਚਨਾ ਮੁਤਾਬਿਕ ਜ਼ਿਲ੍ਹੇ ਵਿਚ ਹੁਣ ਤੱਕ 30118 ਕੇਸ ਪਾਜ਼ੇਟਿਵ ਹਨ ਅਤੇ 952 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਵਿਚ 472 ਕੇਸ ਐਕਟਿਵ ਹਨ ਅਤੇ 28694 ਮਰੀਜ਼ ਤੰਦਰੁਸਤ ਹੋ ਚੁੱਕੇ ਹਨ।