ਚੰਡੀਗੜ੍ਹ (ਟਨਸ): ਪੰਜਾਬ ਵਿੱਚ ਕਰੋਨਾਵਾਇਰਸ ਕਾਰਨ 24 ਘੰਟਿਆਂ ਵਿੱਚ 32 ਅਤੇ ਹਰਿਆਣਾ ’ਚ 38 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਨ੍ਹਾਂ ਮੌਤਾਂ ਨਾਲ ਪੰਜਾਬ ਵਿੱਚ ਹੁਣ ਤੱਕ 15,738 ਅਤੇ ਹਰਿਆਣਾ ਵਿੱਚ 9147 ਵਿਅਕਤੀਆਂ ਦੀ ਕਰੋਨਾ ਕਰਕੇ ਮੌਤ ਹੋ ਗਈ। ਸਿਹਤ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ 726 ਪਾਜ਼ੇਟਿਵ ਕੇਸ ਪਾਏ ਗਏ ਹਨ ਜਦਕਿ 1255 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ਵਿੱਚ 9479 ਐਕਟਿਵ ਕੇਸ ਹਨ। ਇਨ੍ਹਾਂ ਵਿੱਚੋਂ 2117 ਦਾ ਆਕਸੀਜਨ ਰਾਹੀਂ, 478 ਦਾ ਐਲ-3 ਆਕਸੀਜਨ ਪ੍ਰਬੰਧ ਰਾਹੀਂ ਇਲਾਜ ਕੀਤਾ ਜਾ ਰਿਹਾ ਹੈ। 164 ਦੀ ਹਾਲਤ ਗੰਭੀਰ ਹੋਣ ਕਰਕੇ ਵੈਂਟੀਲੇਟਰ ਉੱਤੇ ਹਨ। ਸਿਹਤ ਵਿਭਾਗ ਅਨੁਸਾਰ 24 ਘੰਟਿਆਂ ਦੌਰਾਨ ਤਰਨ ਤਾਰਨ ’ਚ 4, ਬਠਿੰਡਾ, ਜਲੰਧਰ, ਲੁਧਿਆਣਾ ’ਚ 3-3, ਅੰਮ੍ਰਿਤਸਰ, ਫਰੀਦਕੋਟ, ਫਾਜ਼ਿਲਕਾ, ਹੁਸ਼ਿਆਰਪੁਰ, ਪਟਿਆਲਾ, ਮੁਹਾਲੀ ’ਚ 2-2, ਬਰਨਾਲਾ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਪਠਾਨਕੋਟ, ਰੋਪੜ, ਸੰਗਰੂਰ ’ਚ ਇਕ-ਇਕ ਜਣੇ ਦੀ ਮੌਤ ਹੋ ਗਈ ਹੈ। ਦੂਜੇ ਪਾਸੇ ਹਰਿਆਣਾ ਵਿੱਚ ਅੱਜ 232 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 546 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ’ਚ 3227 ਐਕਟਿਵ ਕੇਸ ਹਨ।