ਪਾਲ ਸਿੰਘ ਨੌਲੀ
ਜਲੰਧਰ, 18 ਜੂਨ
ਭਾਰਤ ਵੱਲੋਂ ਅੱਜ ਟੋਕੀਓ ਓਲੰਪਿਕਸ ਲਈ ਜਿਹੜੀ 16 ਮੈਂਬਰੀ ਭਾਰਤੀ ਹਾਕੀ ਟੀਮ (ਪੁਰਸ਼) ਦਾ ਐਲਾਨ ਕੀਤਾ ਹੈ ਉਨ੍ਹਾਂ ਵਿੱਚ 8 ਪੰਜਾਬੀ ਖ਼ਿਡਾਰੀ ਹਿੱਸਾ ਲੈਣਗੇ। ਟੋਕੀਓ ਜਾਣ ਵਾਲੀ ਟੀਮ ਵਿੱਚ ਸੁਰਜੀਤ ਹਾਕੀ ਅਕੈਡਮੀ, ਜਲੰਧਰ ਦੇ 6 ਖਿਡਾਰੀ ਹਨ। ਜਿਹੜੇ ਖਿਡਾਰੀਆਂ ਦੀ ਚੋਣ ਕੀਤੀ ਗਈ ਹੈ ਉਨ੍ਹਾਂ ਵਿੱਚ ਹਰਮਨਪ੍ਰੀਤ ਸਿੰਘ (ਡਿਫੈਂਡਰ), ਹਾਰਦਿਕ ਸਿੰਘ, ਮਨਪ੍ਰੀਤ ਸਿੰਘ (ਮਿਡਲ ਫੀਲਡਰਜ਼), ਸ਼ਮਸ਼ੇਰ ਸਿੰਘ, ਦਿਲਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਸ਼ਾਮਲ ਹਨ। ਸੁਰਜੀਤ ਹਾਕੀ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਓਲੰਪੀਅਨ ਪਰਗਟ ਸਿੰਘ, ਲਖਵਿੰਦਰਪਾਲ ਸਿੰਘ ਖਹਿਰਾ, ਅਮਰੀਕ ਪਵਾਰ, ਐੱਲ.ਆਰ. ਨਈਅਰ, ਰਨਬੀਰ ਸਿੰਘ ਟੁੱਟ, ਜਨਰਲ ਸਕੱਤਰ ਇਕਬਾਲ ਸਿੰਘ ਸੰਧੂ ਤੇ ਚੀਫ਼ ਪੀ. ਆਰ. ਸੁਰਿੰਦਰ ਸਿੰਘ ਭਾਪਾ ਨੇ ਚੁਣੇ ਗਏ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ।