ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਜ਼ੋਨ ਬਠਿੰਡਾ ਤਰਫ਼ੋਂ ਪਾਵਰਕੌਮ ਸੀ.ਐੱਚ.ਬੀ ਠੇਕਾ ਕਾਮਿਆਂ ਨੇ ਪਰਿਵਾਰ ਸਮੇਤ ਆਪਣੀਆਂ ਮੰਗਾਂ ਦੇ ਸਬੰਧ ’ਚ ਅੱਜ ਸ਼ਾਮ ਨੂੰ ਇਥੇ ਚੀਫ ਇੰਜਨੀਅਰ ਜ਼ੋਨ ਬਠਿੰਡਾ, ਪੰਜਾਬ ਸਰਕਾਰ, ਪਾਵਰਕੌਮ ਦੀ ਮੈਨੇਜਮੈਂਟ ਅਤੇ ਕਿਰਤ ਵਿਭਾਗ ਖ਼ਿਲਾਫ਼ ਧਰਨਾ ਦਿੱਤਾ ਗਿਆ। ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਕਿਹਾ ਕਿ ਬਿਜਲੀ ਵਿਭਾਗ ਵਿਚ ਕੰਮ ਹੋਣ ਦੇ ਬਾਵਜੂਦ ਵੀ ਸੀਐੱਚਬੀ ਠੇਕਾ ਕਾਮਿਆਂ ਨੂੰ ਛਾਂਟੀ ਕਰਨ ਦੇ ਰਾਹ ’ਤੇ ਤੁਲੀ ਹੋਈ ਹੈ। ਆਗੂਆਂ ਨੇ ਕਿਹਾ ਕਿ ਜੇ ਮੈਨੇਜਮੈਂਟ ਨੇ ਫੈਸਲਿਆਂ ਨੂੰ ਲਾਗੂ ਨਾ ਕੀਤਾ ਤਾਂ 2 ਜੁਲਾਈ ਨੂੰ ਸਾਰੇ ਬਿਜਲੀ ਕਾਮੇ ਪਰਿਵਾਰਾਂ ਸਮੇਤ ਪਟਿਆਲਾ ਵੱਲ ਕੂਚ ਕਰਨਗੇ।
‘ਪੰਜ ਸਾਲਾਂ ਤੋਂ ਕੋਈ ਲਾਈਨਮੈਨ ਭਰਤੀ ਨਹੀਂ ਹੋਇਆ’
ਬਰਨਾਲਾ (ਖੇਤਰੀ ਪ੍ਰਤੀਨਿਧ): ਬਿਜਲੀ ਕਾਮਿਆਂ ਦੀ ਸੰਘਰਸ਼ਸ਼ੀਲ਼ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਦਸੌਂਦਾ ਸਿੰਘ ਵਾਲਾ ਨੇ ਪਾਵਰਕੌਮ ’ਚ ਖਾਲੀ ਪਈਆਂ ਪੋਸਟਾਂ ਤੁਰੰਤ ਭਰਨ ਦੀ ਮੰਗ ਕੀਤੀ ਹੈ। ਆਗੂਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਲ 2016 ਤੋਂ ਬਾਅਦ ਪਾਵਰਕੌਮ ਦੀ ਮੈਨੇਜਮੈਂਟ ਨੇ ਇੱਕ ਵੀ ਲਾਈਮੈਨ ਦੀ ਭਰਤੀ ਨਹੀਂ ਕੀਤੀ।