ਪੱਤਰ ਪ੍ਰੇਰਕ
ਧਾਰੀਵਾਲ, 17 ਜੂਨ
ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਹਲਕੇ ਦੇ ਵਿਕਾਸ ਦੀਆਂ ਅਹਿਮ ਮੰਗਾਂ ਰੱਖੀਆਂ ਹਨ। ਮੁੱਖ ਮੰਤਰੀ ਕੋਲੋਂ ਹਲਕਾ ਕਾਦੀਆਂ ਦੇ ਸਮੁੱਚੇ ਵਿਕਾਸ ਲਈ ਹੋਰ ਗ੍ਰਾਂਟਾਂ ਦੀ ਮੰਗ ਕੀਤੀ ਹੈ। ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਹਲਕੇ ਦੇ ਵਿਕਾਸ ਲਈ ਹੋਰ ਵੀ ਗਰਾਂਟਾਂ ਜਾਰੀ ਕੀਤੀਆਂ ਜਾਣਗੀਆਂ। ਵਿਧਾਇਕ ਨੇ ਦੱਸਿਆ ਕਿ ਮੁੱਖ ਮੰਤਰੀ ਨੂੰ ਕੋਵਿਡ-19 ਸਬੰਧੀ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਵੀ ਦਿੱਤੀ।