ਮੁੰਬਈ, 18 ਜੂਨ
ਸਨਅਤਕਾਰ ਮੁਕੇਸ਼ ਅੰਬਾਨੀ ਦੀ ਰਿਹਾਇਸ਼ ਦੇ ਬਾਹਰੋਂ ਇਕ ਵਾਹਨ ’ਚੋਂ ਧਮਾਕਾਖੇਜ਼ ਸਮੱਗਰੀ ਬਰਾਮਦ ਹੋਣ ਤੇ ਕਾਰੋਬਾਰੀ ਮਨਸੁਖ ਹਿਰੇਨ ਕਤਲ ਮਾਮਲੇ ਵਿੱਚ ਸਾਬਕਾ ਪੁਲੀਸ ਅਧਿਕਾਰੀ ਪ੍ਰਦੀਪ ਸ਼ਰਮਾ ਦੀ ਗ੍ਰਿਫ਼ਤਾਰੀ ਤੋਂ ਇਕ ਦਿਨ ਮਗਰੋਂ ਕੌਮੀ ਜਾਂਚ ਏਜੰਸੀ (ਐੱਨਆਈੲੇ) ਦੇ ਦੱਖਣੀ ਮੁੰਬਈ ਸਥਿਤ ਦਫ਼ਤਰ ਦੇ ਬਾਹਰ ਸੀਆਰਪੀਐੱਫ ਦੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਮੁੰਬਈ ਪੁਲੀਸ ’ਚ ‘ਐਨਕਾਊਂਟਰ ਮਾਹਿਰ’ ਵਜੋਂ ਮਕਬੂਲ ਸ਼ਰਮਾ ਪੰਜਵਾਂ ਮੌਜੂਦਾ ਜਾਂ ਸਾਬਕਾ ਪੁਲੀਸ ਅਧਿਕਾਰੀ ਹੈ, ਜਿਸ ਨੂੰ ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਕੁਝ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਸੰਭਵ ਹੈ, ਲਿਹਾਜ਼ਾ ਹੁਣ ਤੱਕ ਕਾਬੂ ਕੀਤੇ ਵਿਅਕਤੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹਤਿਆਤ ਵਜੋਂ ਦਫ਼ਤਰ ਦੇ ਬਾਹਰ ਸੀਆਰਪੀਐੱਫ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ ਹੈ। -ਪੀਟੀਆਈ