ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 17 ਜੂਨ
ਕੇਂਦਰੀ ਵਿਧਾਨ ਸਭਾ ਹਲਕੇ ’ਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇਗਾ ਅਤੇ ਕਿਸੇ ਵੀ ਵਾਰਡ ਨੂੰ ਵਿਕਾਸ ਪੱਖੋਂ ਸੱਖਣਾ ਨਹੀਂ ਰਹਿਣ ਦਿੱਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰਬਰ- 49 ਦੇ ਇਲਾਕੇ ਹਾਥੀ ਗੇਟ ਵਿੱਚ ਕਟੜਾ ਮੋਤੀ ਰਾਮ ’ਚ 15 ਲੱਖ ਦੀ ਲਾਗਤ ਨਾਲ ਨਵੇਂ ਬਣੇ ਟਿਊਬਵੈੱਲ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾਂ ਨੇ ਗਲੀਆਂ ਵਿੱਚ ਨਵੀਆਂ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ।