ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਜੂਨ
ਪੰਜਾਬ ਵਿੱਚ ਕਰੋਨਾਵਾਇਰਸ ਕਾਰਨ 24 ਘੰਟਿਆਂ ਵਿੱਚ 31 ਅਤੇ ਹਰਿਆਣਾ ’ਚ 33 ਜਣਿਆਂ ਦੀ ਮੌਤ ਹੋ ਗਈ ਹੈ। ਇਸ ਨਾਲ ਪੰਜਾਬ ਵਿੱਚ ਮਰਨ ਵਾਲਿਆਂ ਦੀ ਗਿਣਤੀ ਦਾ ਅੰਕੜਾ 15,802 ਅਤੇ ਹਰਿਆਣਾ ਵਿੱਚ 9216 ’ਤੇ ਪਹੁੰਚ ਗਿਆ ਹੈ। ਸਿਹਤ ਵਿਭਾਗ ਅਨੁਸਾਰ, ਪੰਜਾਬ ਵਿੱਚ ਅੱਜ 600 ਪਾਜ਼ੇਟਿਵ ਕੇਸ ਪਾਏ ਗਏ ਹਨ ਜਦਕਿ 1315 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਸੂਬੇ ਵਿੱਚ 8077 ਐਕਟਿਵ ਕੇਸ ਹਨ। ਪਿਛਲੇ 24 ਘੰਟਿਆਂ ਦੌਰਾਨ ਗੁਰਦਾਸਪੁਰ ’ਚ 4, ਫਰੀਦਕੋਟ, ਕਪੂਰਥਲਾ, ਪਟਿਆਲਾ ’ਚ 3-3, ਅੰਮ੍ਰਿਤਸਰ, ਬਠਿੰਡਾ, ਫਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਜਲੰਧਰ, ਨਵਾਂ ਸ਼ਹਿਰ ’ਚ 2-2, ਬਰਨਾਲਾ, ਲੁਧਿਆਣਾ, ਮਾਨਸਾ, ਰੋਪੜ, ਸੰਗਰੂਰ, ਤਰਨਤਾਰਨ ’ਚ ਇਕ-ਇਕ ਜਣੇ ਦੀ ਮੌਤ ਹੋ ਗਈ। ਦੂਜੇ ਪਾਸੇ ਹਰਿਆਣਾ ਵਿੱਚ ਅੱਜ 170 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 400 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ।