ਹੁਸ਼ਿਆਰਪੁਰ: ਨਗਰ ਨਿਗਮ ਦੇ ਕਰਮਚਾਰੀਆਂ ਦੀ ਹੜਤਾਲ ਅੱਜ 37ਵੇਂ ਦਿਨ ’ਚ ਦਾਖਲ ਹੋ ਗਈ। ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕਰਨਜੋਤ ਆਦੀਆ ਦੀ ਅਗਵਾਈ ਹੇਠ ਅੱਜ ਵੱਡੀ ਗਿਣਤੀ ’ਚ ਸਾਰੀਆਂ ਬਰਾਂਚਾਂ ਦੇ ਕਰਮਚਾਰੀਆਂ ਨੇ ਹੜਤਾਲ ’ਚ ਹਿੱਸਾ ਲਿਆ। ਧਰਨੇ ’ਚ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੈਣੀ ਵਿਸ਼ੇਸ਼ ਤੌਰ ’ਤੇ ਪੁੱਜੇ। ਕੁਲਵੰਤ ਸੈਣੀ ਨੇ ਕਿਹਾ ਕਿ ਜਥੇਬੰਦੀ ਦੀ ਮੰਗ ਠੇਕੇਦਾਰੀ ਸਿਸਟਮ ਬੰਦ ਕਰਕੇ ਸਾਰੇ ਆਊਟਸੋਰਸ ਕਾਮਿਆਂ ਨੂੰ ਪੱਕਾ ਕਰਨ ਦੀ ਸੀ ਨਾ ਕਿ ਕਿਸੇ ਇਕ ਬਰਾਂਚ ਨੂੰ ਅਤੇ ਉਨ੍ਹਾਂ ਦੀ ਮੰਗ ਅੱਜ ਵੀ ਉਹੀ ਹੈ ਕਿ ਸਰਕਾਰੀ ਸਾਰੇ ਆਊਟਸੋਰਸ ਕਰਮਚਾਰੀਆਂ ਨੂੰ ਪੱਕਾ ਕਰੇ। ਉਨ੍ਹਾਂ ਸਪdਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਸਾਰੇ ਆਊਟਸੋਰਸ ਕਰਮਚਾਰੀਆਂ ਨੂੰ ਪੱਕਾ ਕਰਕੇ ਨੋਟੀਫ਼ਿਕੇਸ਼ਨ ਜਾਰੀ ਨਹੀਂ ਕਰਦੀ, ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। -ਪੱਤਰ ਪ੍ਰੇਰਕ