ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 19 ਜੂਨ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਅੱਜ ਦੇਰ ਸ਼ਾਮ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਇਹ ਐਲਾਨ ਕੀਤਾ। ਸ੍ਰੀ ਸਿੰਗਲਾ ਨੇ ਕਿਹਾ ਕਿ ਕਰੋਨਾਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਜਾਂਦੀਆਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੀਬੀਐੱਸਈ ਵੱਲੋਂ ਅਪਣਾਏ ਗਏ ਫਾਰਮੂਲੇ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੀ ਕ੍ਰਮਵਾਰ 10ਵੀਂ, 11ਵੀਂ ਤੇ 12ਵੀਂ ਜਮਾਤਾਂ ਦੇ ਪ੍ਰਦਰਸ਼ਨ ਦੇ ਆਧਾਰ ’ਤੇ 30:30:40 ਦੇ ਅਨੁਪਾਤ ਮੁਤਾਬਕ ਬਾਰ੍ਹਵੀਂ ਜਮਾਤ ਦਾ ਨਤੀਜਾ ਤਿਆਰ ਕਰੇਗਾ।