ਜੋਗਿੰਦਰ ਸਿੰਘ ਮਾਨ
ਮਾਨਸਾ, 20 ਜੂਨ
ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਖ਼ਿਲਾਫ਼ ਨੇੜਲੇ ਪਿੰਡ ਖਿਆਲਾ ਕਲਾਂ ਵਿਖੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ। ਇਹ ਨਾਅਰੇਬਾਜ਼ੀ ਸੁੰਯਕਤ ਕਿਸਾਨ ਮੋਰਚਾ ਦੇ ਸੱਦੇ ਉਪਰ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਆਗੂਆਂ ਅਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਹ ਵਿਧਾਇਕ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਚੋਣ ਜਿੱਤਿਆ ਸੀ ਤੇ ਮਗਰੋਂ ਕਾਂਗਰਸ ਵਿਚ ਸ਼ਾਮਲ ਹੋ ਗਿਆ ਸੀ। ਪਤਾ ਲੱਗਿਆ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਇਹ ਨਾਅਰੇਬਾਜ਼ੀ ਸਿਆਸੀ ਧਿਰਾਂ ਦੇ ਆਗੂਆਂ ਦੇ ਪਿੰਡਾਂ ਵਿਚ ਆਉਣ ਦੀ ਮਨਾਹੀ ਕਾਰਨ ਕੀਤੀ ਗਈ ਹੈ। ਇਸ ਮੌਕੇ ਕਿਸਾਨ ਜਥੇਬੰਦੀਆ ਵਲੋ ਸਿੰਕਦਰ ਸਿੰਘ ਖਿਆਲਾ,ਭੰਮਾ ਸਿੰਘ ਨੰਬਰਦਾਰ, ਬੱਬੂ ਸਿੰਘ, ਰੂਪ ਸਿੰਘ, ਗੁਰਤੇਜ ਸਿੰਘ, ਮਹਿੰਦਰ ਸਿੰਘ ਬਿੱਟੂ ਸਿੰਘ ਮੌਜੂਦ ਸਨ।