ਹਰਦੀਪ ਸਿੰਘ ਸੋਢੀ
ਧੂਰੀ, 20 ਜੂਨ
ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲਗਾਇਆ ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿੱਚ ਧਰਨਾ 262ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਬਲਵਿੰਦਰ ਸਿੰਘ ਪੇਧਨੀ, ਚਮਕੌਰ ਸਿੰਘ ਹਥਨ, ਕੁਲਵਿੰਦਰ ਕੌਰ, ਮਹਿੰਦਰ ਸਿੰਘ ਲੱਡਾ ਤੇ ਰਾਮ ਸਿੰਘ ਕੱਕੜਵਾਲ ਹਾਜ਼ਰ ਸਨ।