ਬੀਕਾਨੇਰ, 20 ਜੂਨ
ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਵਿੱਚ ਅੱਜ ਉਸਾਰੀ ਅਧੀਨ ਇੱਕ ਇਮਾਰਤ ਡਿੱਗ ਗਈ, ਜਿਸ ਨਾਲ 3 ਮਜ਼ਦੂਰਾਂ ਦੀ ਮੌਤ ਹੋ ਗਈ ਤੇ 5 ਜ਼ਖ਼ਮੀ ਹੋ ਗਏ। ਏਐੱੱਸਪੀ ਸ਼ੈਲੇਂਦਰ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਸ਼ਹਿਰ ਦੇ ਪੀਬੀਐੱਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਸਥਾਨ ’ਤੇ ਬਚਾਅ ਕਾਰਜ ਜਾਰੀ ਹਨ।