ਜੋਗਿੰਦਰ ਸਿੰਘ ਓਬਰਾਏ
ਖੰਨਾ, 22 ਜੂਨ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ 266ਵੇਂ ਦਿਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ। ਇਸ ਮੌਕੇ ਹਰਜਿੰਦਰ ਸਿੰਘ ਰਤਨਹੇੜੀ ਅਤੇ ਅਮਨਦੀਪ ਵਰਮਾ ਅਤੇ ਹਰਮਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਕੁਝ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਕਿਸਾਨਾਂ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਖੋਹ ਕੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮੌਕੇ ਦਲਜੀਤ ਸਿੰਘ, ਹਵਾ ਸਿੰਘ, ਦੀਦਾਰ ਸਿੰਘ, ਨੰਦ ਲਾਲ ਮਾਜਰੀ, ਜਗਜੀਤ ਸਿੰਘ, ਅਵਤਾਰ ਸਿੰਘ, ਸੁੱਖੀ ਰਤਨਪਾਲੋਂ, ਦਵਿੰਦਰ ਸਿੰਘ, ਗੁਰਦਿਆਲ ਸਿੰਘ, ਬਿੱਟੂ ਖੰਨੇ ਵਾਲਾ, ਹਰਜੀਤ ਸਿੰਘ, ਦੀਦਾਰ ਸਿੰਘ, ਬਲਜੀਤ ਸਿੰਘ, ਹਰਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਹਰਵੀਰ ਸਿੰਘ ਹਾਜ਼ਰ ਸਨ।