ਸ੍ਰੀਨਗਰ, 22 ਜੂਨ
ਜੰਮੂ ਕਸ਼ਮੀਰ ਦੇ ਨੌਗਾਮ ਖੇਤਰ ਵਿੱਚ ਦਹਿਸ਼ਤਗਰਦਾਂ ਨੇ ਇਕ ਸੀਆਈਡੀ ਅਫਸਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮਿ੍ਤਕ ਪੁਲੀਸ ਅਫਸਰ ਦਾ ਨਾਂ ਪਰਵੇਜ਼ ਸੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਦਹਿਸ਼ਤਗਰਦਾਂ ਨੇ ਪੁਲੀਸ ਅਫਸਰ ਨੂੰ ਉਸ ਦੇ ਘਰ ਨੇੜੇ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਉਸ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਘਟਨਾ ਦੀ ਜਾਂਚ ਆਰੰਭ ਦਿੱਤੀ ਹੈ। – ਏਜੰਸੀ