ਨਵੀਂ ਦਿੱਲੀ, 22 ਜੂਨ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਸੰਧੂ ਕਤਲ ਕੇਸ ਵਿੱਚ ਲੋੜੀਂਦੇ ਖ਼ਾਲਿਸਤਾਨ ਲਿਬਰੇਸ਼ਨ ਫੋਰਸ (ਕੇਐੱਲਐੱਫ) ਦੇ ਭਗੌੜੇ ਦੋ ਦਹਿਸ਼ਤਗਰਦਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੂੰ ਅੱਜ ਮੁਹਾਲੀ ਸਥਿਤ ਐੱਨਆਈੲੇ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕਰਕੇ ਚਾਰ ਰੋਜ਼ਾ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਕਾਬੂ ਕੀਤੇ ਦਹਿਸ਼ਤਗਰਦਾਂ ਦੀ ਪਛਾਣ ਹਰਭਿੰਦਰ ਸਿੰਘ ਉਰਫ਼ ‘ਪਿੰਦਰ’ ਉਰਫ਼ ‘ਢਿੱਲੋਂ’ ਵਾਸੀ ਜੀਓਬਾਲਾ ਤੇ ਨਵਪ੍ਰੀਤ ਸਿੰਘ ਉਰਫ਼ ‘ਨਵ’ ਵਾਸੀ ਝਾਮਕੇ ਵਜੋਂ ਦੱਸੀ ਗਈ ਹੈ। -ਪੀਟੀਆਈ