ਸ੍ਰੀਨਗਰ, 23 ਜੂਨ
ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਦਹਿਸ਼ਤਗਰਦਾਂ ਵਿਚਾਲੇ ਬੁੱਧਵਾਰ ਨੂੰ ਹੋਏ ਮੁਕਾਬਲੇ ਵਿੱਚ ਇਕ ਦਹਿਸ਼ਤਗਰਦ ਮਾਰਿਆ ਗਿਆ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਲਾਕੇ ਵਿੱਚ ਦਹਿਸ਼ਤਗਰਦਾਂ ਦੀ ਮੌਜੂਦੀ ਦੀ ਜਾਣਕਾਰੀ ਮਿਲੀ ਸੀ ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਸ਼ਿਰਮਲ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸੇ ਦੌਰਾਨ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਜਵਾਬੀ ਕਾਰਵਾਈ ਵਿੱਚ ਇਕ ਦਹਿਸ਼ਤਗਰਦ ਮਾਰਿਆ ਗਿਆ। ਪੁਲੀਸ ਅਨੁਸਾਰ ਮਾਰੇ ਗਏ ਅਤਿਵਾਦੀ ਦੀ ਪਛਾਣ ਅਨੰਤਨਾਗ ਜ਼ਿਲ੍ਹੇ ਦੇ ਬੜਗਾਮ ਦੇ ਐਸ਼ਮੁਕਮ ਇਲਾਕੇ ਦੇ ਵਸਨੀਕ ਸੱਜਾਦ ਅਹਿਮਦ ਭੱਟ ਵਜੋਂ ਹੋਈ ਹੈ ਜੋ ਹਿਜ਼ਬੁਲ ਨਾਲ ਸਬੰਧਤ ਸੀ। ਘਟਨਾ ਸਥਾਨ ਤੋਂ ਹਥਿਆਰ ਤੇ ਗੋਲਾ ਬਾਰੂਦ ਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ ਹੈ। -ਏਜੰਸੀ