ਚੰਡੀਗੜ੍ਹ (ਟਨਸ): ਹਰਿਆਣਾ ਦੇ ਡੀਜੀਪੀ ਮਨੋਜ ਯਾਦਵ ਨੇ ਹਰਿਆਣਾ ਸਰਕਾਰ ਨੂੰ ਪੱਤਰ ਲਿਖ ਕੇ ਇੰਟੈਲੀਜੈਂਸ ਬਿਊਰੋ ਵਿੱਚ ਜਾਣ ਲਈ ਅਹੁਦੇ ਤੋਂ ਮੁਕਤ ਕਰਨ ਦੀ ਮੰਗ ਕੀਤੀ ਹੈ। ਇਸ ਬਾਰੇ ਡੀਜੀਪੀ ਹਰਿਆਣਾ ਨੇ ਸੂਬੇ ਦੇ ਵਧੀਕ ਗ੍ਰਹਿ ਸਕੱਤਰ ਰਾਜੀਵ ਅਰੋੜਾ ਨੂੰ ਪੱਤਰ ਲਿਖਿਆ ਹੈ। ਮਨੋਜ ਯਾਦਵ ਨੇ ਪੱਤਰ ਵਿੱਚ ਲਿਖਿਆ ਹੈ ਕਿ ਉਹ ਆਪਣੇ ਭਵਿੱਖ ਅਤੇ ਪਰਿਵਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਭਾਰਤ ਸਰਕਾਰ ਦੇ ਇੰਟੈਲੀਜੈਂਸ ਬਿਊਰੋ ਵਿੱਚ ਸੇਵਾਵਾਂ ਨਿਭਾਉਣਾ ਚਾਹੁੰਦੇ ਹਨ। ਸਾਲ 1988 ਬੈਚ ਦੇ ਆਈਪੀਐੱਸ ਅਧਿਕਾਰੀ ਨੂੰ ਸਾਲ 2019 ’ਚ ਦੋ ਸਾਲਾਂ ਲਈ ਹਰਿਆਣਾ ਦਾ ਡੀਜੀਪੀ ਤਾਇਨਾਤ ਕੀਤਾ ਗਿਆ ਸੀ।