ਚੰਡੀਗੜ੍ਹ (ਟਨਸ): ਕਰੋਨਾਵਾਇਰਸ ਕਾਰਨ 24 ਘੰਟਿਆਂ ਦੌਰਾਨ ਪੰਜਾਬ ’ਚ 22 ਅਤੇ ਹਰਿਆਣਾ ’ਚ 19 ਜਣਿਆਂ ਦੀ ਮੌਤ ਹੋ ਗਈ ਹੈ। ਇਸ ਨਾਲ ਪੰਜਾਬ ਵਿੱਚ ਮਰਨ ਵਾਲਿਆਂ ਦੀ ਗਿਣਤੀ ਦਾ ਅੰਕੜਾ 15,923 ਅਤੇ ਹਰਿਆਣਾ ਵਿੱਚ 9314 ’ਤੇ ਪਹੁੰਚ ਗਿਆ ਹੈ। ਸਿਹਤ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ 496 ਪਾਜ਼ੇਟਿਵ ਕੇਸ ਪਾਏ ਗਏ ਹਨ ਜਦਕਿ 801 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਸੂਬੇ ਵਿੱਚ 5641 ਐਕਟਿਵ ਕੇਸ ਹਨ। ਸਿਹਤ ਵਿਭਾਗ ਅਨੁਸਾਰ 24 ਘੰਟਿਆਂ ਦੌਰਾਨ ਜਲੰਧਰ ’ਚ 7, ਬਠਿੰਡਾ, ਫਿਰੋਜ਼ਪੁਰ, ਮੁਕਤਸਰ ’ਚ 2-2, ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਰੋਪੜ ਅਤੇ ਸੰਗਰੂਰ ’ਚ ਇਕ-ਇਕ ਜਣੇ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ। ਦੂਜੇ ਪਾਸੇ ਹਰਿਆਣਾ ਵਿੱਚ ਅੱਜ 174 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 195 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ’ਚ 2160 ਐਕਟਿਵ ਕੇਸ ਹਨ।