ਚੰਡੀਗੜ੍ਹ (ਟਨਸ): ਕਰੋਨਾਵਾਇਰਸ ਕਾਰਨ 24 ਘੰਟਿਆਂ ਦੌਰਾਨ ਪੰਜਾਬ ’ਚ 20 ਅਤੇ ਹਰਿਆਣਾ ’ਚ 19 ਜਣਿਆਂ ਦੀ ਮੌਤ ਹੋ ਗਈ ਹੈ। ਇਸ ਨਾਲ ਪੰਜਾਬ ਵਿੱਚ ਮਰਨ ਵਾਲਿਆਂ ਦੀ ਗਿਣਤੀ ਦਾ ਅੰਕੜਾ 15,944 ਅਤੇ ਹਰਿਆਣਾ ਵਿੱਚ 9333 ’ਤੇ ਪਹੁੰਚ ਗਿਆ ਹੈ। ਸਿਹਤ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ 382 ਪਾਜ਼ੇਟਿਵ ਕੇਸ ਪਾਏ ਗਏ ਹਨ ਜਦਕਿ 715 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ਵਿੱਚ 5274 ਐਕਟਿਵ ਕੇਸ ਹਨ। ਸਿਹਤ ਵਿਭਾਗ ਅਨੁਸਾਰ 24 ਘੰਟਿਆਂ ਦੌਰਾਨ ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਜਲੰਧਰ, ਰੋਪੜ, ਸੰਗਰੂਰ ’ਚ 2-2, ਬਰਨਾਲਾ, ਕਪੂਰਥਲਾ, ਮੁਹਾਲੀ, ਪਠਾਨਕੋਟ, ਨਵਾਂ ਸ਼ਹਿਰ ਅਤੇ ਤਰਨਤਾਰਨ ’ਚ ਇਕ-ਇਕ ਜਣੇ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ।