ਨਵੀਂ ਦਿੱਲੀ, 26 ਜੂਨਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਅੱਜ ਅੱਠਵੇਂ ਮਹੀਨੇ ਵਿੱਚ ਦਾਖਲ ਹੋਣ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਸਾਨਾਂ ਨੂੰ ਆਪਣਾ ਅੰਦੋਲਨ ਖ਼ਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਕਾਨੂੰਨ ਦੀਆਂ ਮੱਦਾਂ ’ਤੇ ਗੱਲਬਾਤ ਮੁੜ ਸ਼ੁਰੂ ਕਰਨ ਲਈ ਤਿਆਰ ਹੈ। ਮੰਤਰੀ ਨੇ ਟਵੀਟ ਕੀਤਾ, “ਮੈਂ ਤੁਹਾਡੇ (ਮੀਡੀਆ) ਰਾਹੀਂ ਇਹ ਦੱਸਣਾ ਚਾਹੁੰਦਾ ਹਾਂ ਕਿ ਕਿਸਾਨਾਂ ਨੂੰ ਆਪਣਾ ਅੰਦੋਲਨ ਖਤਮ ਕਰਨਾ ਚਾਹੀਦਾ ਹੈ।… ਦੇਸ਼ ਭਰ ਵਿੱਚ ਬਹੁਤ ਸਾਰੇ ਇਨ੍ਹਾਂ ਨਵੇਂ ਕਾਨੂੰਨਾਂ ਦੇ ਹੱਕ ਵਿੱਚ ਹਨ। ਫਿਰ ਵੀ ਕੁਝ ਕਿਸਾਨਾਂ ਕੋਲ ਕਾਨੂੰਨਾਂ ਦੀਆਂ ਮੱਦਾਂ ਬਾਰੇ ਕੋਈ ਸ਼ੰਕਾ ਹੈ ਤਾਂ ਸਰਕਾਰ ਉਨ੍ਹਾਂ ਦਾ ਹੱਲ ਕਰਨ ਤੇ ਉਨ੍ਹਾਂ ਨੂੰ ਦੂਰ ਕਰਨ ਲਈ ਤਿਆਰ ਹੈ।ਦੇ ਪ੍ਰਬੰਧਾਂ ਨਾਲ ਕੋਈ ਮਸਲਾ ਹੈ, ਭਾਰਤ ਸਰਕਾਰ ਉਨ੍ਹਾਂ ਨਾਲ ਸੁਣਨ ਅਤੇ ਚਰਚਾ ਕਾਰਨ ਲਈ ਤਿਆਰ ਹੈ।”