ਨਵੀਂ ਦਿੱਲੀ, 26 ਜੂਨਸ਼ਨੀਵਾਰ ਨੂੰ ਤੇਲ ਦੀਆਂ ਕੀਮਤਾਂ ਵਿਚ ਇਕ ਹੋਰ ਵਾਧੇ ਤੋਂ ਬਾਅਦ ਹੁਣ ਤਾਮਿਲਨਾਡੂ ਵਿਚ ਵੀ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਗਈ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਕੰਪਨੀਆਂ ਦੀ ਕੀਮਤ ਦੇ ਨੋਟੀਫਿਕੇਸ਼ਨ ਦੇ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਪ੍ਰਤੀ ਲਿਟਰ 35-35 ਪੈਸੇ ਦਾ ਵਾਧਾ ਹੋਇਆ ਹੈ। ਚੰਡੀਗੜ੍ਹ ’ਚ ਪੈਟਰੋਲ 94.33 ਰੁਪਏ ਤੇ ਡੀਜ਼ਲ 88.29 ਰੁਪੲੇ ਹੋ ਗਿਆ ਹੈ। ਪੰਜਾਬ ਵਿੱਚ ਪੈਟਰੋਲ 99.87 ਤੇ ਡੀਜ਼ਲ 91.29 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।