ਨਵੀਂ ਦਿੱਲੀ, 26 ਜੂਨ
ਕਿਸਾਨਾਂ ਵੱਲੋਂ ਅੱਜ ਮਨਾਏ ਜਾ ਰਹੇ ਖੇਤੀ ਬਚਾਓ, ਲੋਕਤੰਤਰ ਬਚਾਓ ਦਿਵਸ ਦੇ ਮੱਦੇਨਜ਼ਰ ਦਿੱਲੀ ਪੁਲੀਸ ਨੇ ਰਾਸ਼ਟਰੀ ਰਾਜਧਾਨੀ ਦੀਆਂ ਹੱਦਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਕੀਤੇ ਹੋਏ ਹਨ। ਅੱਜ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਨੂੰ ਸੱਤ ਮਹੀਨੇ ਹੋ ਗਏ ਹਨ। ਕਿਸਾਨ ਰਾਜਧਾਨੀ ਦੇ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰਾਂ ’ਤੇ ਕਈ ਮਹੀਨਿਆਂ ਤੋਂ ਡਟੇ ਹੋਏ ਹਨ। ਦਿੱਲੀ ਮੈਟਰੋ ਨੇ ਪੁਲੀਸ ਦੀ ਸਲਾਹ ’ਤੇ ਅੱਜ ਯੈਲੋ ਲਾਈਨ ‘ਤੇ ਆਪਣੇ ਤਿੰਨ ਮੁੱਖ ਸਟੇਸ਼ਨਾਂ ਨੂੰ ਚਾਰ ਘੰਟਿਆਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਹੈ। ਦੇਸ਼ ਭਰ ਵਿੱਚ ਰਾਜਪਾਲਾਂ ਤੇ ਉਪ ਰਾਜਪਾਲਾਂ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੰਗ ਪੱਤਰ ਦਿੱਤੇ ਜਾ ਰਹੇ ਹਨ। ਕਿਸਾਨਾਂ ਨਾਲ ਇਕਮੁੱਠਤਾ ਪ੍ਰਗਟਾਉਣ ਲਈ ਅਮਰੀਕਾ ਵਿੱਚ ਵੀ ਰੈਲੀ ਹੋ ਰਹੀ ਹੈ।






